Sikhi Ate Sikhan Da Bhawikh ਸਿੱਖੀ ਅਤੇ ਸਿੱਖਾਂ ਦਾ ਭਵਿੱਖ Book By: Gurmeet Singh Sidhu
- Brand: Singh Brothers
- Product Code: 9788172055462
In Stock
$9.99
Sikhi Ate Sikhan
Da Bhawikh [Sikhism and the Future of the Sikhs] ਸਿੱਖੀ
ਅਤੇ ਸਿੱਖਾਂ ਦਾ ਭਵਿੱਖ Book By: Gurmeet
Singh Sidhu
ਸਿੱਖ ਇਸ ਕਰਕੇ ਵਡਭਾਗੇ ਹਨ ਕਿ ਇਨ੍ਹਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ
ਜੀ ਦੀ ਸਦੀਵੀ ਅਗਵਾਈ ਹਾਸਲ ਹੈ। ਸਿੱਖੀ ਵਿਹਾਰ ਦਾ ਧਰਮ ਹੈ। ਗੁਰੂ ਸਾਹਿਬਾਨ ਨੇ ਆਪਣੇ ਜੀਵਨ ਅਨੁਭਵ
ਦੌਰਾਨ ਗੁਰਸਿੱਖੀ ਦੇ ਰਹੱਸ ਪ੍ਰਗਟ ਕੀਤੇ। ਦਸਾਂ ਪਾਤਸ਼ਾਹੀਆਂ ਦਾ ਰੂਹਾਨੀ ਜੀਵਨ ਸਿੱਖਾਂ ਅਤੇ ਸਮੁੱਚੀ
ਮਨੁੱਖਤਾ ਲਈ ਪ੍ਰੇਰਨਾ ਦਾ ਸੋਮਾ ਹੈ। ਇਸ ਤੋਂ ਇਲਾਵਾ ਸ਼ਹਾਦਤਾਂ ਅਤੇ ਸੂਰਮਗਤੀ ਨਾਲ ਭਰਪੂਰ ਸ਼ਾਨਾਮਤਾ
ਇਤਿਹਾਸ ਸਿੱਖਾਂ ਨੂੰ ਦੀਨ ’ਤੇ ਪਹਿਰਾ ਦੇਣ ਦਾ ਸਬਕ ਸਿਖਾਉਂਦਾ ਹੈ। ਅਜੋਕੇ ਚਿੰਤਨ ਦੇ ਸੰਦਰਭ ਵਿਚ
ਵੇਖਿਆ ਜਾਵੇ ਤਾਂ ਸਿੱਖ ਸਿਧਾਂਤ ਦੀਆਂ ਭਵਿੱਖਮੁਖੀ ਸੰਭਾਵਨਾਵਾਂ ਹਨ, ਕਿਉਂਕਿ ਗੁਰਬਾਣੀ ਸਿੱਖਾਂ ਨੂੰ
ਸਮੇਂ ਅਤੇ ਸਥਾਨ ਦੇ ਸੀਮਤ ਬੰਧਨਾਂ ਤੋਂ ਆਜ਼ਾਦ ਕਰਦੀ ਹੈ। ਦੂਸਰੇ ਪਾਸੇ ਸਿੱਖਾਂ ਸਾਹਮਣੇ ਵੱਡੀਆਂ ਚੁਣੌਤੀਆਂ
ਵੀ ਹਨ। ਸਿੱਖਾਂ ਨੂੰ ਦਰਪੇਸ਼ ਸੰਕਟ ਦਾ ਅੰਦਾਜ਼ਾ ਨੌਜਵਾਨਾਂ ਵਿਚ ਪਨਮ ਰਹੇ ਰੁਝਾਨਾਂ ਤੋਂ ਲਗਾਇਆ ਜਾ
ਸਕਦਾ ਹੈ। ਅੱਜ ਸਿੱਖ ਨੌਜਵਾਨ ਦਿਸ਼ਾਹੀਣ ਹੁੰਦੇ ਨਜ਼ਰ ਆ ਰਹੇ ਹਨ। ਇਨ੍ਹਾਂ ਵਿਚ ਪੱਤਿਤਪੁਣਾ ਵੱਧ ਰਿਹਾ
ਹੈ ਅਤੇ ਇਹ ਨਸ਼ਿਆਂ ਦਾ ਸਹਾਰਾ ਲੈ ਕੇ ਜੀਵਨ ਨੂੰ ਬਰਬਾਦ ਕਰ ਰਹੇ ਹਨ। ਨੌਜਵਾਨਾਂ ਨੂੰ ਨਵੀਂ ਸੇਧ ਦੇਣ
ਵਿਚ ਸਿੱਖ ਲੀਡਰਸ਼ਿਪ ਭੰਬਲਭੂਸੇ ਵਿਚ ਹੈ। ਸਿੱਖ ਬੁੱਧੀਜੀਵੀ-ਵਰਗ ਵੀ ਅਜੋਕੀ ਮੰਡੀ ਅਤੇ ਸਟੇਟ ਦੇ ਚੱਕਰਵਿਊ
ਵਿਚ ਫਸ ਗਿਆ ਜਾਪਦਾ ਹੈ। ਸਿੱਖਾਂ ਸਾਹਮਣੇ ਪੈਦਾ ਹੋ ਰਹੇ ਸੰਕਟ ਦਾ ਸਭ ਤੋਂ ਵੱਡਾ ਸਬੂਤ ਇਹ ਹੈ ਕਿ
ਗੁਰੂਆਂ ਦੀ ਵਰੋਸਾਈ ਧਰਤੀ ਪੰਜਾਬ ਨੂੰ ਛੱਡ ਕੇ ਸਿੱਖ ਨੌਜਵਾਨ ਵਿਦੇਸ਼ਾਂ ਵੱਲ ਜਾ ਰਹੇ ਹਨ। ਪੰਜਾਬ
ਦੀ ਧਰਤੀ ਦਾ ਇਥੋਂ ਦੇ ਜੰਮਿਆਂ ਲਈ ਪਰਾਇਆ ਹੋ ਜਾਣਾ, ਵੱਡਾ ਦੁਖਾਂਤ ਹੈ। ਇਸ ਦੁਖਾਂਤ ਦੇ ਸਿੱਟੇ ਵਜੋਂ
ਸਿੱਖਾਂ ਦੇ ਜੀਵਨ ਵਿਚ ਫੈਲ ਰਹੀ ਨਿਰਾਸ਼ਤਾ ਦੇ ਭੱਖਦੇ ਮਸਲਿਆਂ ’ਤੇ ਚਿੰਤਨ ਸ਼ੁਰੂ ਕਰਨਾ, ਇਸ ਪੁਸਤਕ
ਦਾ ਉਦੇਸ਼ ਹੈ।
This book
contains 7 chapters which have been gracefully written in Punjabi.
The physical
appearance of this book is unique with an eye-catching graphic image.
The Quality
of paper used to print this book is premium, which ensures a rich and
satisfying reading experience.
SPECIFICATION
Author: Gurmeet Singh Sidhu
Publisher: Singh Brothers
Language: Punjabi
Total Pages: 248 Pages
Material: Paper
FEATURES:
·
Premium
Quality Paper
·
Easy
to understand Language
·
Durable
Cover
·
Vibrant
Colored Cover
·
Attractive
font
Related Products
Dharam: Adhunik Ate Uttaradhunik Sidhanat ਧਰਮ: ਆਧੁਨਿਕ ਅਤੇ ਉਤਰਆਧੁਨਿਕ ਸਿਧਾਂਤ Book By: Gurmeet Singh Sidhu
Dharam: Adhunik Ate Uttaradhunik Sidhanat [Religion: Modern and Postmodern Theories] ਧਰਮ: ਆਧੁਨਿਕ ਅ..





